ਜ਼ੀਰਾ ( ਸ਼ਤੀਸ਼ ਵਿੱਜ ) ਐੱਸ ਡੀ ਐੱਮ ਜ਼ੀਰਾ ਰਣਜੀਤ ਸਿੰਘ ਭੁੱਲਰ ਵੱਲੋਂ ਅੱਜ ਵੱਖ ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਜ਼ੀਰਾ ਰਣਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਉਣ ਵਾਲੇ ਕਣਕ ਦੀ ਵਾਢੀ ਦੇ ਸੀਜ਼ਨ ਮੌਕੇ ਕਣਕ ਦੀ ਖਰੀਦ ਕਰਨ ਵਾਲੀਆਂ ਵੱਖ ਵੱਖ ਏਜੰਸੀਆਂ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਨਾਲ ਸੁਕਾ ਕੇ ਹੀ ਮੰਡੀਆਂ ਦੇ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਖੱਜਲ ਖੁਆਰ ਹੋਣ ਤੋਂ ਬਚਾਇਆ ਜਾ ਸਕੇ ।