ਬਠਿੰਡਾ, 20 ਮਈ 2021 : ਸੂਬਾ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੇ ਮੱਦੇਨਜ਼ਰ ਦੂਸਰੀ ਸਪੈਸ਼ਲ ਆਕਸੀਜਨ ਐਕਸਪ੍ਰੈਸ ਟ੍ਰੇਨ ਗੁਜਰਾਤ ਦੇ ਹਜ਼ੀਰਾ ਤੋਂ 16-16 ਐਮ.ਟੀ. ਦੇ 2 ਕੰਨਟੇਨਰ ਲੈ ਕੇ ਬੀਤੀ ਦੇਰ ਸ਼ਾਮ ਬਠਿੰਡਾ ਵਿਖੇ ਪਹੁੰਚ ਗਈ ਹੈ। ਇੱਥੋਂ ਦੇ ਕੈਂਟ ਰੇਲਵੇ ਸਟੇਸ਼ਨ ’ਤੇ ਪਹੁੰਚੀ ਇਸ ਸਪੈਸ਼ਲ ਟ੍ਰੇਨ ਨੂੰ ਡਿਪਟੀ ਕਮਿਸ਼ਨਰ ਵੱਲੋਂ ਰਿਸੀਵ ਕੀਤਾ ਗਿਆ।

ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ’ਚ ਆਕਸੀਜਨ ਗੈਸ ਨੂੰ ਲੈ ਕੇ ਕੋਈ ਸਮੱਸਿਆ ਨਹੀਂ ਹੈ ਅਤੇ ਭਵਿੱਖ ਵਿੱਚ ਵੀ ਆਕਸੀਜਨ ਗੈਸ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਆਕਸੀਜਨ ਗੈਸ ਦੀ ਵੰਡ ਸਬੰਧਿਤ ਹਸਪਤਾਲਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਕੀਤੀ ਜਾਵੇ।ਇਸ ਮੌਕੇ ਡੀ.ਐਮ. ਮਾਰਕਫੈਡ ਐਚ. ਐਸ. ਧਾਲੀਵਾਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਜੇ.ਐਸ. ਗੈਸ ਦੇ ਮਾਲਕ ਦੀਪਇੰਦਰ ਤੋਂ ਇਲਾਵਾ ਭਾਰਤੀ ਸੈਨਾ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ  ਹਾਜ਼ਰ ਸਨ।

Leave a Reply

Your email address will not be published. Required fields are marked *