ਕਰਾਚੀ- ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਯੂਨੀਵਰਸਿਟੀ ਕੈਂਪਸ ਵਿੱਚ ਖੜ੍ਹੀ ਇੱਕ ਕਾਰ ਵਿੱਚ ਹੋਇਆ। ਇਸ ਧਮਾਕੇ ਵਿਚ ਦੋ ਚੀਨੀ ਨਾਗਰਿਕਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਕਈ ਗੰਭੀਰ ਜ਼ਖਮੀ ਹਨ।
ਟੀਵੀ ਫੁਟੇਜ ਵਿੱਚ ਚਿੱਟੇ ਰੰਗ ਦੀ ਕਾਰ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਕਾਰ ਦੇ ਅੰਦਰੋਂ ਚਾਰੇ ਪਾਸਿਓਂ ਧੂੰਏਂ ਦੇ ਗੁਬਾਰ ਉੱਠ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ।
ਟੀਵੀ ਫੁਟੇਜ ਵਿੱਚ ਚਿੱਟੇ ਰੰਗ ਦੀ ਕਾਰ ਵਿੱਚ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਕਾਰ ਦੇ ਅੰਦਰੋਂ ਚਾਰੇ ਪਾਸਿਓਂ ਧੂੰਏਂ ਦੇ ਗੁਬਾਰ ਉੱਠ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ।
ਧਮਾਕੇ ਦੀ ਹੋਰ ਜਾਣਕਾਰੀ ਦਿੰਦੇ ਹੋਏ ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਮਸਕਾਨ ਚੌਰੰਘੀ ਨੇੜੇ ਇਕ ਵੈਨ ‘ਚ ‘ਸਿਲੰਡਰ ਧਮਾਕਾ’ ਹੋਇਆ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਧਮਾਕੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

Leave a Reply

Your email address will not be published. Required fields are marked *