ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ ਪਾਰਟੀ ਨੇ 7 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਦੇ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ। ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।

Leave a Reply

Your email address will not be published. Required fields are marked *