ਅੰਮ੍ਰਿਤਸਰ -ਪੰਜਾਬ ਸਰਕਾਰ ਵਲੋਂ 28 ਫਰਵਰੀ ਤੱਕ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਸ ਸਕੀਮ ਦਾ ਫਾਇਦਾ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 28 ਫਰਵਰੀ ਤੱਕ ਚੱਲਣ ਵਾਲੀ ਇਸ ਮੁਹਿੰਮ ਵਿਚ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ ਇਸ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ 27 ਫਰਵਰੀ ਸ਼ਨੀਵਾਰ ਅਤੇ 28 ਫਰਵਰੀ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਵਾਉਣ ਲਈ ਅੱਗੇ ਆਉਣ ।

Leave a Reply

Your email address will not be published. Required fields are marked *