ਪਟਿਆਲਾ: ਪੰਜਾਬ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪਟਿਆਲਾ ਅਤੇ ਲੁਧਿਆਣਾ ਵਿੱਚ ਰਾਤ ਦਾ ਕਰਫਿਊ ਲੱਗੇਗਾ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
