ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਲੋਕ ਕਾਂਗਰਸ ਨਾਲ ਜੁੜ ਰਹੇ ਹਨ-ਖੁਸ਼ਬਾਜ ਜਟਾਣਾ


ਰਾਮਾਂ ਮੰਡੀ, 23 ਜੂਨ (ਪਰਮਜੀਤ ਲਹਿਰੀ)-ਸਥਾਨਕ ਸ਼ਹਿਰ ਦੇ ਪਿੰਡ ਸੁੱਖਲੱਧੀ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਬਲਾਕ ਸੰਮਤੀ ਮੈਂਬਰ ਦਲੀਪ ਕੌਰ ਆਪਣੇ ਸਾਥੀਆਂ ਸਣੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜ਼ਿਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਿਰੋਪਾ ਪਾਕੇ ਪਾਰਟੀ ਵਿੱਚ ਜੀ ਆਇਆ ਕਿਹਾ ਅਤੇ ਬਣਦਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀ ਦਲੀਪ ਕੌਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜ਼ਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਟਾਣਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਰਿਹਾ, ਜਿਸ ਕਾਰਨ ਵੱਡੀ ਵਿੱਚ ਹਲਕੇ ਦੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

ਇਸ ਮੌਕੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ, ਦਰਸ਼ਨ ਸਿੰਘ ਸੰਧੂ ਮਾਨਵਾਲਾ, ਸਰਪੰਚ ਭੋਲਾ ਸਿੰਘ ਸੁੱਖਲੱਧੀ, ਹਰਤੇਜ਼ ਸਿੰਘ ਮੱਲਵਾਲਾ ਬਲਾਕ ਪ੍ਰਧਾਨ, ਕਿ੍ਰਸ਼ਨ ਕੁਮਾਰ ਮਿੱਤਲ ਪ੍ਰਧਾਨ ਨਗਰ ਕੌਂਸਲ ਰਾਮਾਂ, ਅਮਰਜੀਤਪਾਲ ਮਿੱਤਲ, ਕੌਂਸਲਰ ਮਨੋਜ ਸਿੰਗੋ, ਸਰਪੰਚ ਗੁਰਚੇਤ ਸਿੰਘ ਸੇਖੂ, ਸਰਪੰਚ ਅੰਗਰੇਜ ਸਿੰਘ ਪੱਕਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *