2022 ਦੀਆਂ ਵਿਧਾਨ ਸਭਾ ਚੋਣਾਂ ’ਚ ਮਹਿਲਾ ਕਾਂਗਰਸ ਕਰੇਗੀ ਅਹਿਮ ਰੋਲ ਅਦਾ : ਸਿਮਰਤ ਕੌਰ ਧਾਲੀਵਾਲ
ਰਾਮਾਂ ਮੰਡੀ, 21 ਜੁਲਾਈ (ਪਰਮਜੀਤ ਲਹਿਰੀ) : 2022 ਦੀਆਂ ਵਿਧਾਨ ਸਭਾ ਚੋਣਾਂ ਮਹਿਲਾ ਕਾਂਗਰਸ ਅਹਿਮ ਰੋਲ ਅਦਾ ਕਰੇਗੀ ਅਤੇ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਰਪੀਟ ਹੋਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਦੀ ਖੁਸ਼ੀ ਵਿਚ ਅਮਿ੍ਰਤਸਰ ਵਿਖੇ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕਰਨ ਉਪਰੰਤ ਵਿਸ਼ੇਸ਼ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਕਾਂਗਰਸ ਹਾਈ ਕਮਾਨ ਦੁਆਰਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਨਿਯੁਕਤ ਕਰਨ ਦੀ ਸ਼ਲਾਘਾ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਇਸ ਨਿਯੁਕਤੀ ਦੀ ਵਧਾਈ ਦਿੱਤੀ ਅਤੇ ਪਾਰਟੀ ਦੇ ਝੰਡਿਆਂ ਰਾਹੀ ਅਮਿ੍ਰਤਸਰ ਵਿਖੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਨਣ ਉਪਰੰਤ ਅਮਿ੍ਰਤਸਰ ਪ੍ਰਵੇਸ਼ ਦੁਆਰ ਵਿਖੇ ਉਨ੍ਹਾਂ ਦੇ ਸਵਾਗਤੀ ਕਾਫਲੇ ਵਿਚ ਸ਼ਾਮਿਲ ਹੋਏ। ਪ੍ਰੈਸ ਬਿਆਨ ਜਾਰੀ ਕਰਦਿਆਂ ਸਿਮਰਤ ਕੋਰ ਧਾਲੀਵਾਲ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਨਣ ਨਾਲ ਜਿੱਥੇ ਕਾਂਗਰਸ ਪਾਰਟੀ ਹੋਰ ਮਜਬੂਤ ਹੋਈ ਹੈ, ਉਥੇ ਹੀ ਸਿੱਧੂ ਦੀ ਅਗਵਾਈ ਵਿਚ ਸੂਬੇ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦਾ ਸਟਾਰ ਪ੍ਰਚਾਰਕ ਹਨ ਤੇ ਉਹ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀ ਅਖੰਡਤਾ ਤੇ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇਂ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਿਕ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੇ ਬੇ-ਦਾਗ ਅਤੇ ਨਿਧੜ੍ਹਕ ਆਗੂ ਹਨ, ਕਾਂਗਰਸ ਹਾਈ ਕਮਾਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਇਕ ਵਧੀਆ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਵਿਚ ਇਕ ਨਵੀ ਰੂਹ ਆਈ ਹੈ। ਸਿਮਰਤ ਕੌਰ ਧਾਲੀਵਾਲ ਨੇ ਕਿਹਾ ਕਿ ਸਿੱਧੂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿਚ ਚੰਗੀ ਰਾਜਨੀਤਿਕ ਪਾਰੀ ਦਾ ਆਗਾਜ਼ ਹੋਵੇਗਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਦੁਬਾਰਾ ਆਵੇਗੀ।